Post Reply 
 
Thread Rating:
  • 0 Votes - 0 Average
  • 1
  • 2
  • 3
  • 4
  • 5
Flow and Pause in Gurbani & Keertan
07-11-2010, 05:43 AM
Post: #1
Flow and Pause in Gurbani & Keertan

It Rahau - While reading through a Shabad in Guru Granth Sahib, we find that one line has a word RAHAU written at the end. Except for Raag Tukhari, we find the mention of Rahau in early all the other Bani. Depending on the type of Shabad (Chaupada - 4 liner, Ashtpadi - 8 liner, etc.) it has that many defined lines. Somewhere in the middle, or in the beginning of the Shabad one line has the word Rahau mentioned, with the numeral 1.

The word rahau means WAIT.... PAUSE....in Punjabi "Therau". Gurus have clearly indicated that while reading the Shabad, take a PAUSE on this line. Why Pause? Because the line with RAHAU has the central theme of the Shabad. This is the line in which Guru is conveying the topic discussed in the Shabad and it contains the Gurmat Vichar, the RIGHT THOUGHT. Therefore we are required to pause on this line and contemplate the message. The other lines in the Shabad are used to explain/extrapolate the contents of the Central Theme given in the line of Rahau. These other lines (the non-Rahau lines) talk about prevalent practices, arguments, reasoning, intention, etc. and are used for strengthening/explaining the Central Theme.

The point to note is that the numbering of lines is meaningful: the numbering conveys a definitive message. The message here is: Wait/Pause and contemplate on the message. In this line the Guru is telling us the theme of the Shabad. The number 1 of Rahau indicates, read this line carefully. Now read the other (non-Rahau Line) line, and correlate it to the message in Rahau. Now proceed to other (Non-Rahau) line thereby keep proceeding with all the other lines in a sequential manner.

At times, if rarely, we find more than one rahau in a Shabad. All the Rahaus in that Shabad (usually 2,3 or 4) convey the same central theme: reflect on truth. Gurus thought it appropriate to explain the same central theme in different combination of words and therefore gave more than one Rahau.

By Amardeep Singh

Find all posts by this user
Quote this message in a reply
07-11-2010, 06:02 AM
Post: #2
RE: Flow and Pause in Gurbani & Keertan

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ

ੴ ਸਤਿਗੁਰ ਪ੍ਰਸਾਦਿ ॥


ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥ ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥ ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ ਤੁਖਾਰੀ ਮਹਲਾ ੧ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥ ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੋ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥ ਤੁਖਾਰੀ ਮਹਲਾ ੧ ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥ ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥ ਤੁਖਾਰੀ ਮਹਲਾ ੧ ॥ ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥ ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥ ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥ ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥ ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥


Download file: Complete Raag Tukhari with line-by-line English Translation



Attached File(s)
.pdf  Raag Tukhari.pdf (Size: 180.22 KB / Downloads: 1583)
Find all posts by this user
Quote this message in a reply
07-11-2010, 06:32 AM
Post: #3
Mere Lal Rangeele _ Raag Tukhari_Rendered by Bhai Avtar Singh Ji


Find all posts by this user
Quote this message in a reply
Post Reply 


Forum Jump: